ਨਵੀਂ ਦਿੱਲੀ, 8 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਨੇ ਬੁੱਧਵਾਰ ਨੂੰ ਤਾਮਿਲਨਾਡੂ ਵਿੱਚ ਹਵਾਈ ਫੌਜ ਦੇ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਜਿਸ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਮੌਤ ਹੋਈ ਹੈ ਤੋਂ ਪੈਦਾ ਹੋਏ ਹਾਲਾਤ ਬਾਰੇ ਦੇਸ਼ ਦੇ ਉੱਚ ਸੁਰੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸਰਕਾਰ ਵੱਲੋਂ ਸ਼ਰਧਾਂਜਲੀ ਵਜੋਂ ਵੀਰਵਾਰ ਨੂੰ ਰਾਸ਼ਟਰੀ ਸੋਗ ਐਲਾਨਿਆ ਜਾਵੇਗਾ। ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਚ ਫੌਜੀ, ਸੁਰੱਖਿਆ ਅਤੇ ਖੁਫੀਆ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਅਗਲੇ ਚੀਫ਼ ਆਫ਼ ਡਿਫੈਂਸ ਸਟਾਫ ਦੀ ਨਿਯੁਕਤੀ ‘ਤੇ ਵੀ ਚਰਚਾ ਕੀਤੀ ਗਈ।