ਜਲੰਧਰ, 22 ਅਗਸਤ

ਕਰੋਨਾਵਾਰਿਸ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਕ ਵਾਰ ਫਿਰ ਸਖ਼ਤੀ ਕਰ ਦਿੱਤੀ ਗਈ ਹੈ। ਜਲੰਧਰ ਜ਼ਿਲ੍ਹਾ ਪੰਜਾਬ ਦੇ ਹਾਟਸਪਾਟ ਜਿਲ੍ਹਿਆਂ ਵਿੱਚ ਸ਼ਾਮਿਲ ਹੈ ਜਿੱਥੇ ਪਾਜ਼ੇਟਿਵ ਕੇਸਾਂ ਦੀ ਗਿਣਤੀ 5000 ਤੋਂ ਟੱਪ ਗਈ ਹੈ। ਜ਼ਿਲ੍ਹੇ ਵਿੱਚ 122 ਮੌਤਾਂ ਹੋ ਚੁੱਕੀਆਂ ਹਨ। ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸੜਕਾਂ `ਤੇ ਪੁਲੀਸ ਦੇ ਨਾਕਿਆਂ ’ਤੇ ਸਖਤੀ ਵਰਤੀ ਜਾ ਰਹੀ ਹੈ। ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੀਆਂ ਹੱਦਾਂ ’ਚ ਸ਼ਾਮ 7 ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾ ਕੇ ਆਵਾਜਾਈ ’ਤੇ ਵੀ ਰੋਕ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਹਫਤਾਵਾਰੀ ਲਾਕਡਾਊਨ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਨਿਚਰਵਾਰ ਨੂੰ ਜਲੰਧਰ ਸ਼ਹਿਰ ’ਚ ਪੂਰਾ ਅਸਰ ਦਿਖਾਈ ਦਿੱਤਾ ਅਤੇ ਵੱਖ ਵੱਖ ਬਾਜ਼ਾਰਾਂ ਵਿਚ ਦੁਕਾਨਾਂ ਬੰਦ ਰਹੀਆਂ। ਹਾਲਾਂ ਕਿ ਜੋਤੀ ਚੌਂਕ ਅਤੇ ਹੋਰ ਥਾਵਾਂ ’ਤੇ ਆਵਾਜਾਈ ਦੇਖਣ ਨੂੰ ਮਿਲ ਰਹੀ ਹੈਪਰ ਇਹ ਆਮ ਦਿਨਾਂ ਨਾਲੋਂ ਕਾਫ਼ੀ ਘੱਟ ਸੀ। ਜਲੰਧਰ ਸ਼ਹਿਰ ਦੀ ਗੱਲ ਕਰੀਏ ਤਾਂ ਇਥੇ ਸਭ ਤੋਂ ਵੱਧ ਭੀੜ ਭਰੇ ਰਹਿਣ ਵਾਲੇ ਬਜ਼ਾਰ ਅਤੇ ਜੀਟੀ ਰੋਡ ਦੀਆਂ ਸਾਰੀਆਂ ਦੁਕਾਨਾਂ ਲਗਪਗ ਬੰਦ ਰਹੀਆਂ।