ਬਿਜਬੇਹੜਾ (ਜੰਮੂ-ਕਸ਼ਮੀਰ), 13 ਫਰਵਰੀ

ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਅੱਜ ਕਿਹਾ ਹੈ ਕਿ ਜਦੋਂ ਧਾਰਾ 370 ਤੇ ਜੰਮੂ ਕਸ਼ਮੀਰ ਪੁਨਰਗਠਨ ਐਕਟ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹਨ ਤਾਂ ਇਸ ਹਾਲਾਤ ’ਚ ਸਰਵਉੱਚ ਅਦਾਲਤ ਦੇ ਅੱਜ ਦੇ ਫ਼ੈਸਲੇ ਦਾ ਕੋਈ ਅਰਥ ਨਹੀਂ ਰਹਿ ਜਾਂਦਾ।