ਜ਼ਹਿਰੀਲੀ ਸ਼ਰਾਬ `ਚ ਸੀਬੀਆਈ ਜਾਂ ਹਾਈ ਕੋਰਟ ਦੇ ਮੌਜੂਦਾਂ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਲੈ ਕੇ ਸ਼੍ਰੌਮਣੀ ਅਕਾਲੀ ਦਲ ਵਲੋਂ ਲਗਾਤਾਰ ਚੌਥੇ ਦਿਨ ਰਾਜ ਭਵਨ ਵੱਲ ਕੂਚ ਕੀਤਾ।ਸ਼੍ਰੌਮਣੀ ਅਕਾਲੀ ਦਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਰਾਜ ਭਵਨ ਵੱਲ ਕੂਚ ਕਰ ਰਿਹਾ ਹੈ, ਪਰ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਨੂੰ ਰਸਤੇ ਵਿੱਚ ਹੀ ਗ੍ਰਿਫਤਾਰ ਕਰ ਲਿਆ ਜਾਂਦਾ ਹੈ। ਅਕਾਲੀ ਵਿਧਾਇਕਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਮਿਲੀ ਭੁਗਤ ਨਾਲ ਹੀ ਇਹ ਸੱਭ ਕੁਝ ਚੱਲ ਰਿਹਾ ਸੀ ਅਤੇ ਉਨ੍ਹਾਂ ਸਰਕਾਰ ਆਪਣੇ ਵਿਧਾਇਕਾਂ ਨੂੰ ਬਚਾਉਣ ਲਈ ਛੋਟੀਆਂ ਮੱਛੀਆਂ ਨੂੰ ਫੜ ਕੇ ਖਾਨਾਪੂਰਤੀ ਕਰ ਰਹੀ ਹੈ। ਜਿਸ ਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ ਅਤੇ ਗ੍ਰਿਫਤਾਰੀਆਂ ਦੇਣੀਆਂ ਉਨ੍ਹਾਂ ਸਮਾਂ ਜਾਰੀ ਰਹਿਣ ਗਈਆਂ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ।