ਚੰਡੀਗੜ੍ਹ, 16 ਅਕਤੂਬਰ:  ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ, 2019 ਨੂੰ ਹੋਣ ਵਾਲੀਆਂ ਚੋਣਾਂ ਮੌਕੇ ਵੋਟ ਪਾਉਣ ਲਈ ਫ਼ਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਹਲਕੇ ਦੇ ਵੋਟਰ ਵਿਸ਼ੇਸ਼ ਛੁੱਟੀ ਲੈ ਸਕਣਗੇ। ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

       ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 29-ਫ਼ਗਵਾੜਾ, 39-ਮੁਕੇਰੀਆਂ, 68-ਦਾਖਾ ਅਤੇ 79-ਜਲਾਲਾਬਾਦ ਵਿਖੇ 21 ਅਕਤੂਬਰ, 2019 (ਦਿਨ ਸੋਮਵਾਰ) ਨੂੰ ਵੋਟਾਂ ਪੈਣੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਵੋਟਾਂ ਪੈਣ ਵਾਲੇ ਕਿਸੇ ਹਲਕੇ ਦਾ ਵੋਟਰ ਹੈ ਅਤੇ ਉਹ ਆਪਣੇ ਹਲਕੇ ਤੋਂ ਬਾਹਰ ਡਿਊਟੀ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 21 ਅਕਤੂਬਰ, 2019 ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਬੁਲਾਰੇ ਅਨੁਸਾਰ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।