ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਕਾਰਨ ਸੋਮਵਾਰ ਦੇਰ ਰਾਤ 4 ਵੱਖ-ਵੱਖ ਥਾਵਾਂ ‘ਤੇ ਜ਼ਮੀਨ ਖਿਸਕ ਗਈ। ਤੜਕੇ 2 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਹੋਏ ਜ਼ਮੀਨ ਖਿਸਕਣ ਕਾਰਨ ਚਾਰ ਪਿੰਡ ਵਹਿ ਗਏ। ਮੁੰਡਕਾਈ, ਚੂਰਾਮਾਲਾ, ਅੱਟਾਮਾਲਾ ਅਤੇ ਨੂਲਪੁਝਾ ਵਿੱਚ ਮਕਾਨ, ਪੁਲ, ਸੜਕਾਂ ਅਤੇ ਵਾਹਨ ਵੀ ਵਹਿ ਗਏ।

ਹੁਣ ਤੱਕ 119 ਲੋਕਾਂ ਦੀ ਮੌਤ ਹੋ ਚੁੱਕੀ ਹੈ। 116 ਹਸਪਤਾਲ ਵਿੱਚ ਹਨ, ਜਦੋਂ ਕਿ 98 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਬਚਾਅ ਲਈ ਫੌਜ, ਹਵਾਈ ਸੈਨਾ, ਐਸਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ।