ਮੁੰਬਈ: ਪੰਜਾਬੀ ਅਦਾਕਾਰ ਐਮੀ ਵਿਰਕ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਫਿਲਮ ‘ਪੁਆੜਾ’ 11 ਮਾਰਚ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਅਦਾਕਾਰਾ ਸੋਨਮ ਬਾਜਵਾ ਉਨ੍ਹਾਂ ਨਾਲ ਮੁੱਖ ਭੂਮਿਕਾ ’ਚ ਨਜ਼ਰ ਆਵੇਗੀ। ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਪਿਆਰ ਕੀਤਾ ਫੇਰ#ਪੁਆੜਾ ਤੇ ਪੈਣੈ, 11 ਮਾਰਚ ਨੂੰ ਸਿਨੇਮਾਘਰਾਂ ’ਚ!!’ ਦੱਸਣਯੋਗ ਹੈ ਕਿ ਫਿਲਮ ‘ਪੁਆੜਾ’ ਨੂੰ ਪਹਿਲਾਂ ਪਿਛਲੇ ਸਾਲ ਜੂਨ ਮਹੀਨੇ ਰਿਲੀਜ਼ ਕੀਤਾ ਜਾਣਾ ਸੀ ਪਰ ਕਰੋਨਾਵਾਇਰਸ ਮਹਾਮਾਰੀ ਕਾਰਨ ਪਿਛਲੇ ਸਾਲ ਮਾਰਚ ਮਹੀਨੇ ਤੋਂ ਸਿਨੇਮਾਘਰ ਬੰਦ ਹੋਣ ਕਾਰਨ ਫਿਲਮ ਨਿਰਮਾਤਾਵਾਂ ਨੂੰ ਇਸ ਦੇ ਰਿਲੀਜ਼ ਦੀ ਤਰੀਕ ਅੱਗੇ ਕਰਨੀ ਪਈ। ਇਸ ਫਿਲਮ ਦਾ ਨਿਰਦੇਸ਼ਨ ਰੁਪਿੰਦਰ ਚਾਹਲ ਨੇ ਕੀਤਾ ਹੈ।