ਰਾਂਚੀ, 15 ਫਰਵਰੀ
ਇਥੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਵਿਸ਼ੇਸ਼ ਅਦਾਲਤ ਨੇ ਅੱਜ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ 139.5 ਕਰੋੜ ਰੁਪਏ ਦੇ ਡੋਰੰਡਾ ਖਜ਼ਾਨਾ ਘਪਲੇ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੀਬੀਆਈ ਦੇ ਵਕੀਲ ਨੇ ਕਿਹਾ ਕਿ ਸਜ਼ਾ 18 ਫਰਵਰੀ ਨੂੰ ਸੁਣਾਈ ਜਾਵੇਗੀ। ਅਦਾਲਤ ਨੇ 29 ਜਨਵਰੀ ਨੂੰ ਇਸ ਮਾਮਲੇ ‘ਚ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪ੍ਰਸਾਦ ਨੂੰ ਇਸ ਤੋਂ ਪਹਿਲਾਂ ਚਾਰਾ ਘਪਲੇ ਦੇ ਚਾਰ ਹੋਰ ਮਾਮਲਿਆਂ ਵਿੱਚ 14 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।