ਖੁਰਾਕ ਸਪਲਾਈ ਵਿਭਾਗ ਪੰਜਾਬ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ 14 ਦਿਨਾਂ ਲਈ ਭਾਰਤ ਭੂਸ਼ਣ ਆਸ਼ੂ ਦੀ ਜੁਡੀਸ਼ੀਅਲ ਰਿਮਾਂਡ ਵਿੱਚ ਵਾਧਾ ਕੀਤਾ ਹੈ। ਹੁਣ 5 ਸਤੰਬਰ ਨੂੰ ਮੁੜ ਪੇਸ਼ੀ ਹੋਵੇਗੀ।