ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਸਥਾਨ ‘ਤੇ 14 ਨਵੰਬਰ (ਸ਼ੁਕਰਵਾਰ) ਨੂੰ ਸ਼ਾਮ 4 ਵਜੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ CM ਮਾਨ ਵੱਲੋਂ ਕੀਤੀ ਜਾਵੇਗੀ। ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਮਗਰੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।
ਦੱਸ ਦੇਈਏ ਕਿ ਬੀਤੇ ਦਿਨ ਹੀ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਹੋਈ ਹੈ, ਜਿਸ ਦੇ ਨਤੀਜੇ ਵੀ 14 ਨਵੰਬਰ ਨੂੰ ਆਉਣੇ ਹਨ।
