ਨਵੀਂ ਦਿੱਲੀ, 9 ਜੂਨ
ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨਸੀਆਰ ਅਤੇ ਉੱਤਰ ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹਫਤੇ ਦੇ ਅੰਤ ਵਿੱਚ ਕੁਝ ਡਿਗਰੀ ਹੇਠਾਂ ਆ ਜਾਵੇਗਾ ਪਰ 15 ਜੂਨ ਤੱਕ ਕੋਈ ਵੱਡੀ ਰਾਹਤ ਦੀ ਸੰਭਾਵਨਾ ਨਹੀਂ ਹੈ। ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ 11-12 ਜੂਨ ਨੂੰ ਤਾਪਮਾਨ ਕੁੱਝ ਘਟੇਗਾ ਪਰ 15 ਜੂਨ ਤੱਕ ਵੱਡੀ ਰਾਹਤ ਦੀ ਉਮੀਦ ਨਹੀਂ ਹੈ। ਹਫਤੇ ਦੇ ਅੰਤ ਤੱਕ ਬੱਦਲ ਛਾਏ ਰਹਿਣਗੇ ਪਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਤਾਪਮਾਨ 40 ਡਿਗਰੀ ਸੈਲਸੀਅਸ ਤੋਂ 43 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਗੋਆ ਅਤੇ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕੁਝ ਹੋਰ ਹਿੱਸਿਆਂ ਵਿੱਚ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।