ਮੈਕਸੀਕੋ ਦੇ ਉੱਤਰੀ-ਮੱਧ ਰਾਜ ਗੁਆਨਾਜੁਆਟੋ ਦੇ ਸਲਵਾਤੀਏਰਾ ਸ਼ਹਿਰ ਵਿਚ ਐਤਵਾਰ ਤੜਕੇ ਇੱਕ ਕ੍ਰਿਸਮਸ ਪਾਰਟੀ ਉੱਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿਤਾ। ਇਸ ਘਟਨਾ ‘ਚ 16 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਨੇੜੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੋਲੀਬਾਰੀ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਥਾਨਕ ਮੀਡੀਆ ਦੇ ਅਨੁਸਾਰ, ਬੰਦੂਕਧਾਰੀਆਂ ਨੇ ਸਾਲਵਾਟੀਏਰਾ ਵਿਚ ਲੋਕਾਂ ‘ਤੇ ਹਮਲਾ ਕੀਤਾ। ਇਸ ਗੋਲੀਬਾਰੀ ‘ਚ 16 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ।