ਨਵੀਂ ਦਿੱਲੀ, 23 ਮਈ

ਪੰਜਾਬ ਨੈਸ਼ਨਲ ਬੈਂਕ ਨੇ ਅੱਜ ਸਪਸ਼ਟ ਕੀਤਾ ਹੈ ਕਿ 2000 ਰੁਪਏ ਦੇ ਕਰੰਸੀ ਨੋਟਾਂ ਦੀ ਅਦਲਾ-ਬਦਲੀ ਕਰਦੇ ਸਮੇਂ ਆਧਾਰ ਕਾਰਡ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਅਧਿਕਾਰਤ ਪ੍ਰਮਾਣਿਤ ਦਸਤਾਵੇਜ਼ਾਂ ਦੀ ਲੋੜ ਨਹੀਂ ਹੈ। ਨੋਟ ਜਮ੍ਹਾਂ ਕਰਾਉਣ ਜਾਂ ਬਦਲਾਉਣ ਵਾਲੇ ਨੂੰ ਕਿਸੇ ਤਰ੍ਹਾਂ ਦਾ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ। ਬੈਂਕ ਨੇ ਇਸ ਬਾਰੇ ਆਪਣੀਆਂ ਸ਼ਾਖਾਵਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।