ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੰਤਰੀ ਮੰਡਲ ਦੇ ਵਿਸਥਾਰ ਅਤੇ ਲੁਧਿਆਣਾ ਨਿਗਮ ਚੋਣ ਬਾਰੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਇਥੇ ਪੰਜਾਬ ਕਲਾ ਭਵਨ ਵਿਚ ਇਕ ਪ੍ਰੋਗਰਾਮ ‘ਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੁਧਿਆਣਾ ਨਗਰ-ਨਿਗਮ ਦੀ ਚੋਣ 24 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਅਤੇ 26 ਫਰਵਰੀ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।
ਉਨ੍ਹਾਂ ਕਿਹਾ ਕਿ ਨਗਰ-ਨਿਗਰ ਚੋਣ ਤੋਂ ਬਾਅਦ ਮੰਤਰੀ ਮੰਡਲ ਵਿਚ ਵਾਧਾ 26 ਜਾਂ 27 ਫਰਵਰੀ ਨੂੰ ਕਰ ਦਿੱਤਾ ਜਾਵੇਗਾ।