ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੱਦੇਨਜ਼ਰ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਇਹ ਸਮਾਗਮ 23 ਤੋਂ 25 ਨਵੰਬਰ, 2025 ਤੱਕ ਚੱਲੇਗਾ। 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਆਯੋਜਿਤ ਵਿਸ਼ਾਲ ਨਗਰ ਕੀਰਤਨ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੋਇਆ ਅੱਜ 22 ਨਵੰਬਰ ਨੂੰ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਮੁੱਖ ਯਾਦਗਾਰੀ ਸਮਾਗਮ 23 ਤੋਂ 25 ਨਵੰਬਰ ਤੱਕ ਪੰਜਾਬ ਸਰਕਾਰ ਵੱਲੋਂ ਵਿਸਤ੍ਰਿਤ ਪ੍ਰਬੰਧਾਂ ਹੇਠ ਉੱਥੇ ਆਯੋਜਿਤ ਕੀਤੇ ਜਾਣਗੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਦੇ ਆਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ, ਜੋ ਇੱਕ ਸਹਿਜ ਅਤੇ ਆਰਾਮਦਾਇਕ ਅਨੁਭਵ ਨੂੰ ਯਕੀਨੀ ਬਣਾਉਂਦੀਆਂ ਹਨ।

ਅਧਿਕਾਰੀਆਂ ਸਮੇਤ ਨਵਾਂਸ਼ਹਿਰ, ਬਲਾਚੌਰ ਅਤੇ ਰੋਪੜ ਜ਼ਿਲ੍ਹੇ ਦੀ ਹੱਦ ਤੱਕ ਨਗਰ ਕੀਰਤਨ ਦੇ ਰੂਟ ਦੀ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਿੰਘ ਨੇ ਦੱਸਿਆ ਕਿ ਨਵਾਂਸ਼ਹਿਰ ਤੋਂ ਬਾਅਦ ਗੜੀ ਚੌਕ ਤੋਂ ਹੁੰਦਾ ਹੋਇਆ ਬਲਾਚੌਰ ਬਸ ਅੱਡੇ ਨਜ਼ਦੀਕ ਸੰਗਤਾਂ ਨਗਰ ਕੀਰਤਨ ਸਵਾਗਤ ਲਈ ਇਕਤਰ ਹੋਣਗੀਆਂ ਜਿਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਟਿੱਬੀ ਸਾਹਿਬ, ਰੋਪੜ ਹੈਡ ਵਰਕਸ ਪਹੁੰਚੇਗਾ ਜਿਥੋ ਅੱਗੇ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਜਿਥੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।