ਨਵੀਂ ਦਿੱਲੀ, 25 ਸਤੰਬਰ
ਜੇਐੱਨਯੂਐੱਸਯੂ ਦੇ ਸਾਬਕਾ ਪ੍ਰਧਾਨ ਤੇ ਸੀਪੀਆਈ ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਆਜ਼ਾਦ ਵਿਧਾਇਕ ਜਿਗਨੇਸ਼ ਮੇਵਾਨੀ 28 ਸਤੰਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਣਗੇ। ਦੋਵੇਂ ਨੇਤਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣਗੇ। ਦੋਵਾਂ ਨੇਤਾਵਾਂ ਨੇ ਆਪਣੇ ਮੋਬਾਈਲ ਫੋਨ ਬੰਦ ਕਰ ਦਿੱਤੇ ਹਨ। ਦੋਵਾਂ ਨੇ ਹਾਲ ਹੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।