ਚੇਨਈ, 17 ਅਪਰੈਲ

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਇੱਥੇ 3 ਤੋਂ 12 ਅਗਸਤ ਤੱਕ ਹੋਵੇਗਾ। ਭਾਰਤ ਪਹਿਲੀ ਵਾਰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਤੋਂ ਇਲਾਵਾ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਤਿੰਨ ਵਾਰ ਦੇ ਜੇਤੂ ਸਾਬਕਾ ਚੈਂਪੀਅਨ ਦੱਖਣੀ ਕੋਰੀਆ, ਮਲੇਸ਼ੀਆ, ਪਾਕਿਸਤਾਨ, ਜਾਪਾਨ ਅਤੇ ਚੀਨ ਹਿੱਸਾ ਲੈਣਗੇ। ਪ੍ਰਬੰਧਕਾਂ ਨੇ ਕਿਹਾ ਕਿ ਪਾਕਿਸਤਾਨ ਨੇ ਹਾਲੇ ਹਿੱਸਾ ਲੈਣ ਦੀ ਪੁਸ਼ਟੀ ਨਹੀਂ ਕੀਤੀ ਹੈ।