ਚੰਡੀਗੜ੍ਹ: ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਇਸ ਕੇਸ ਦੇ ਚਾਰ ਮੁੱਖ ਮੁਲਜ਼ਮਾਂ—ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ—ਨੂੰ ਅੰਤਰਿਮ ਰਾਹਤ ਪ੍ਰਦਾਨ ਕਰ ਦਿੱਤੀ ਹੈ।
ਹਾਈਕੋਰਟ ਦੇ ਇਸ ਫੈਸਲੇ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ ਅਤੇ ਹੁਣ ਸਭ ਦੀ ਨਜ਼ਰ 28 ਅਪ੍ਰੈਲ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਤੇ ਟਿਕੀ ਹੋਈ ਹੈ। ਮਾਮਲਾ ਕਾਫੀ ਸਮੇਂ ਤੋਂ ਚਰਚਾ ਵਿੱਚ ਰਿਹਾ ਹੈ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਇਸ ਨੂੰ ਲੈ ਕੇ ਲੋਕਾਂ ਵਿੱਚ ਗਹਿਰੀ ਚਿੰਤਾ ਵੀ ਪ੍ਰਗਟ ਕੀਤੀ ਜਾ ਰਹੀ ਹੈ। ਫਿਲਹਾਲ ਅਦਾਲਤ ਵੱਲੋਂ ਦਿੱਤੀ ਗਈ ਇਹ ਅੰਤਰਿਮ ਜ਼ਮਾਨਤ ਅਗਲੀ ਸੁਣਵਾਈ ਤੱਕ ਹੀ ਲਾਗੂ ਰਹੇਗੀ। ਅਦਾਲਤ ਦਾ ਵਿਸਤ੍ਰਿਤ ਹੁਕਮ ਅਜੇ ਅਪਲੋਡ ਹੋਣਾ ਬਾਕੀ ਹੈ, ਜਿਸ ਤੋਂ ਬਾਅਦ ਸ਼ਰਤਾਂ ਦਾ ਪੂਰਾ ਵੇਰਵਾ ਸਾਹਮਣੇ ਆਵੇਗਾ।














