ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਇਥੇ ਨਿਮੋਨੀਆ ਕਾਰਨ ਪਿਛਲੇ ਹਫ਼ਤੇ ਘੱਟੋ-ਘੱਟ 36 ਬੱਚਿਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਇਸ ਦੌਰਾਨ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਭਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਸੂਬੇ ਵਿਚ 36 ਬੱਚਿਆਂ ਦੀ ਮੌਤ ਤੋਂ ਇਲਾਵਾ ਸਕੂਲੀ ਬੱਚਿਆਂ ਵਿੱਚ ਨਿਮੋਨੀਆ ਦੇ ਕੇਸਾਂ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ 31 ਜਨਵਰੀ ਤੱਕ ਪ੍ਰਾਰਥਨਾ ਸਭਾਵਾਂ ’ਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ ਗਿਆ ਹੈ।
ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੜਾਕੇ ਦੀ ਠੰਢ ਕਾਰਨ ਘੱਟੋ-ਘੱਟ 36 ਬੱਚਿਆਂ ਦੀ ਨਿਮੋਨੀਆ ਕਾਰਨ ਮੌਤ ਹੋ ਗਈ ਹੈ। ਇਸ ਕਾਰਨ ਸਰਕਾਰ ਨੂੰ 31 ਜਨਵਰੀ ਤੱਕ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਕਰਨ ’ਤੇ ਪਾਬੰਦੀ ਲਾਉਣੀ ਪਈ। ਨਰਸਰੀ ਅਤੇ ਪਲੇਅ ਸਕੂਲ ਦੇ ਬੱਚਿਆਂ ਲਈ 19 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਪੰਜਾਬ ਵਿਚ ਨਮੂਨੀਆ ਕਾਰਨ 990 ਬੱਚਿਆਂ ਦੀ ਮੌਤ ਹੋਈ ਸੀ। ਪੰਜਾਬ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਰੋਕਥਾਮ ਉਪਾਅ ਅਪਣਾਉਣ ਸਬੰਧੀ ਸੀਨੀਅਰ ਡਾਕਟਰਾਂ ਨਾਲ ਵਿਸਤ੍ਰਿਤ ਚਰਚਾ ਕੀਤੀ।