ਨਵੀਂ ਦਿੱਲੀ: ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਕਰੀਬ 4 ਦਿਨ ਡਰਾਈ ਡੇਅ ਦਾ ਐਲਾਨ ਕੀਤਾ ਹੈ। ਦਿੱਲੀ ਦੇ ਆਬਕਾਰੀ ਵਿਭਾਗ ਵੱਲੋਂ ਚੋਣਾਂ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਦਿੱਲੀ ਵਿੱਚ ਚੋਣਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਸ਼ਰਾਬ ਪਰੋਸਣ ਵਾਲੇ ਅਦਾਰੇ 3 ਤੋਂ 5 ਫਰਵਰੀ ਅਤੇ 8 ਫਰਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਦਿੱਲੀ ਦੇ ਆਬਕਾਰੀ ਕਮਿਸ਼ਨਰ ਨੇ ਆਬਕਾਰੀ ਨਿਯਮ-2010 ਦੇ ਤਹਿਤ ਵੱਖ-ਵੱਖ ਆਬਕਾਰੀ ਲਾਇਸੈਂਸਾਂ ਲਈ ਡਰਾਈ ਡੇ ਘੋਸ਼ਿਤ ਕੀਤਾ ਹੈ। ਦਿੱਲੀ ਆਬਕਾਰੀ ਕਮਿਸ਼ਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 3 ਫਰਵਰੀ ਨੂੰ ਸ਼ਾਮ 6 ਵਜੇ ਤੋਂ 5 ਫਰਵਰੀ ਨੂੰ ਸ਼ਾਮ 6 ਵਜੇ ਤੱਕ ਅਤੇ ਗਿਣਤੀ ਵਾਲੇ ਦਿਨ 8 ਫਰਵਰੀ ਨੂੰ ਡਰਾਈ ਡੇਅ ਹੋਵੇਗਾ। ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ। ਚੋਣ ਕਮਿਸ਼ਨ ਵੱਲੋਂ 7 ਜਨਵਰੀ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ।
ਇਸ ਵਾਰ ਆਮ ਆਦਮੀ ਪਾਰਟੀ ਦੇ ਸਾਹਮਣੇ ਦਿੱਲੀ ਦੀ ਸੱਤਾ ਬਰਕਰਾਰ ਰੱਖਣ ਦੀ ਚੁਣੌਤੀ ਹੈ। ਭਾਜਪਾ ਤੋਂ ਇਲਾਵਾ ਕਾਂਗਰਸ ਵੀ ਇਸ ਵਾਰ ਪੂਰੀ ਤਿਆਰੀ ‘ਚ ਨਜ਼ਰ ਆ ਰਹੀ ਹੈ। ਕਾਂਗਰਸ ਨੇ ‘ਆਪ’ ਨਾਲ ਕੋਈ ਗਠਜੋੜ ਨਹੀਂ ਕੀਤਾ, ਉਹ ਇਕੱਲੇ ਮੈਦਾਨ ‘ਚ ਉਤਰੀ ਹੈ।