ਜਲੰਧਰ ਦੇ ਅਬਾਦਪੁਰਾ ਇਲਾਕੇ ‘ਚ ਸੀਆਈਏ ਸਟਾਫ਼, ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ ਹੈ। ਇਸ ਐਨਕਾਊਂਟਰ ਆਪ੍ਰੇਸ਼ਨ ਦੌਰਾਨ ਪੁਲਿਸ ਨੇ 4 ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗੈਂਗਸਟਰ ਨੂੰ ਗ੍ਰਿਫਤਾਰ ਕਰਨ ਦੀ ਸੀਸੀਟੀਵੀ ਤਸਵੀਰ ਵੀ ਸਾਹਮਣੇ ਆਈ ਹੈ। ਜਲੰਧਰ ਦੇ ਅਬਾਦਪੁਰਾ ਇਲਾਕੇ ‘ਚ ਸੀਆਈਏ ਸਟਾਫ਼ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਕਰਾਸ ਫਾਇਰਿੰਗ ਦੌਰਾਨ ਸੀਆਈਏ ਸਟਾਫ਼ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਗੈਂਗਸਟਰ ਲੁਕਣ ਗਏ। ਪੁਲਿਸ ਨੇ ਸਰਚ ਆਪ੍ਰੇਸ਼ਨ ਚਲਾਇਆ ਤੇ ਲੁਕੇ ਹੋਏ ਬਦਮਾਸ਼ਾਂ ਨੂੰ ਵੀ ਫੜ ਲਿਆ। ਦੱਸ ਦੇਈਏ ਕਿ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਐਨਕਾਊਂਟਰ ਵੀ ਲਗਾਤਾਰ ਹੋ ਰਹੇ ਹਨ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਜਨ ਨਾਂ ਦੇ ਨੌਜਵਾਨ ਦੇ ਘਰ ਗੈਂਗਸਟਰ ਲੁਕੇ ਹੋਏ ਹਨ। ਇਸ ਦੌਰਾਨ ਜਦੋਂ ਸਟਾਫ਼ ਪੁਲਿਸ ਨੇ ਛਾਪਾ ਮਾਰਿਆ ਤਾਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ।