ਪੁਣਛ/ਜੰਮੂ, 21 ਅਪਰੈਲ

ਜੰਮੂਕਸ਼ਮੀਰ ਦੇ ਪੁਣਛਚ ਵੀਰਵਾਰ ਨੂੰ ਅਤਿਵਾਦੀ ਹਮਲੇਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਟਾਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰਚ ਵੱਡੇ ਪੱਧਰਤੇ ਤਲਾਸ਼ੀ ਮੁਹਿੰਮ ਚਲਾਈ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਸੂਹੀਆਰ ਕੁੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਰਾਜੌਰੀ ਅਤੇ ਪੁਣਛ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੰਟਰੋਲ ਰੇਖਾਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਅਤਿਵਾਦੀ ਹਮਲੇ ਤੋਂ ਬਾਅਦ ਭਿੰਬਰ ਗਲੀਪੁਣਛ ਰੋਡਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਮੇਂਢਰ ਦੇ ਰਸਤੇ ਪੁਣਛ ਜਾਣ ਦੀ ਸਲਾਹ ਦਿੱਤੀ ਗਈ ਹੈ।