ਨਵੀਂ ਦਿੱਲੀ, 29 ਮਾਰਚ
ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਦਿਨ ਵਿੱਚ 2,151 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ, ਜੋ ਪੰਜ ਮਹੀਨਿਆਂ ਵਿੱਚ ਸਭ ਤੋਂ ਵੱਧ ਹਨ। ਸਰਗਰਮ ਕੇਸ ਵਧ ਕੇ 11,903 ਹੋ ਗਏ ਹਨ। ਪਿਛਲੇ ਸਾਲ 28 ਅਕਤੂਬਰ ਨੂੰ ਕੁੱਲ 2,208 ਮਾਮਲੇ ਦਰਜ ਕੀਤੇ ਗਏ ਸਨ। ਕੋਵਿਡ -19 ਮੌਤਾਂ ਦੀ ਗਿਣਤੀ ਸੱਤ ਤਾਜ਼ਾ ਮੌਤਾਂ ਨਾਲ 5,30,848 ਹੋ ਗਈ ਹੈ। ਕੋਵਿਡ ਕੇਸਾਂ ਦੀ ਕੁੱਲ ਗਿਣਤੀ 4,47,09,676 ਹੋ ਗਈ ਹੈ।