ਨਵੀਂ ਦਿੱਲੀ, 28 ਅਕਤੂਬਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਪੰਜ ਅਤੇ ਰਾਜਸਥਾਨ ਹਾਈ ਕੋਰਟ ਵਿੱਚ ਦੋ ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਕਾਨੂੰਨ ਮੰਤਰਾਲੇ ਦੇ ਨਿਆਂ ਵਿਭਾਗ ਅਨੁਸਾਰ ਇਹ ਸਾਰੇ ਜੱਜ ਬਣਨ ਤੋਂ ਪਹਿਲਾਂ ਵਕੀਲ ਸਨ। ਮੰਤਰਾਲੇ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਤੋਂ ਤਿਲੰਗਾਨਾ ਹਾਈ ਕੋਰਟ ਵਿੱਚ ਜਸਟਿਸ ਕੇ. ਲਲਿਤਾ ਕੁਮਾਰੀ ਦਾ ਤਬਾਦਲਾ ਕੀਤਾ ਹੈ। ਦੇਸ਼ ਦੀਆਂ 25 ਹਾਈ ਕੋਰਟਾਂ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 1,098 ਹੈ। ਕਾਨੂੰਨ ਮੰਤਰਾਲੇ ਦੁਆਰਾ ਜਨਤਕ ਖੇਤਰ ਵਿੱਚ ਰੱਖੇ ਗਏ ਅੰਕੜਿਆਂ ਅਨੁਸਾਰ 1 ਸਤੰਬਰ ਤੱਕ 465 ਆਸਾਮੀਆਂ ਖਾਲੀ ਸਨ।