ਚੰਡੀਗੜ੍ਹ, 8 ਦਸੰਬਰ

ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈੱਕ ਬਣਾਉਣ ਦੇ ਉਦੇਸ਼ ਹਿਤ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ।