ਐਸ.ਏ.ਐੱਸ. ਨਗਰ, 20 ਫਰਵਰੀ : ਸਿੱਖਿਆ ਵਿਭਾਗ ਪੰਜਾਬ ਨੇ 873 ਡੀਪੀਈ ਅਤੇ 74 ਫਿਜ਼ੀਕਲ ਐਜੂਕੇਸ਼ਨ ਲੈਕਚਰਾਰਾਂ ਦੀ ਪਾਰਦਰਸ਼ੀ ਅਤੇ ਜਲਦੀ ਭਰਤੀ ਪ੍ਰਕਿਰਿਆ ਵਿੱਚ ਯੋਗ ਪਾਏ ਗਏ ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਦਿੱਤਾ ਹੈ| ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਮੂਹ ਯੋਗ ਪਾਏ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਧਿਆਪਕਾਂ ਦੀ ਇਸ ਭਰਤੀ ਪ੍ਰਕਿਰਿਆ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਅਤੇ ਜਲਦ ਕਰਨ ਲਈ ਦਿਨ ਰਾਤ ਕਾਰਜ ਕੀਤਾ ਗਿਆ ਹੈ|

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਦਾ ਵਿਸ਼ਾ ਪੜ੍ਹਾਉਣ ਵਾਲੇ ਇਹਨਾਂ ਅਧਿਆਪਕਾਂ ਨੂੰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪੀ੍ਸ਼ਦ ਪੰਜਾਬ ਵੱਲੋਂ ਦੋ ਹਫਤਿਆਂ ਦੀ ਵਿਸ਼ੇਸ਼ ਸਿਖਲਾਈ 21 ਫਰਵਰੀ ਤੋਂ ਦਿੱਤੀ ਜਾ ਰਹੀ ਹੈ ਜਿਸ ਵਿੱਚ ਸਿਹਤ ਸੰਭਾਲ, ਰੋਜਾਨਾ ਫਿੱਟ ਰਹਿਣ ਲਈ ਕੀਤੀਆਂ ਜਾਣ ਵਾਲੀਆਂ ਕਸਰਤਾਂ ਅਤੇ ਪਾਠਕ੍ਮ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ|

ਯੋਗ ਪਾਏ ਗਏ ਉਮੀਦਵਾਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਡੀਪੀਈ ਅਤੇ ਫਿਜ਼ੀਕਲ ਐਜੂਕੇਸ਼ਨ ਲੈਕਚਰਾਰ ਤਨਦੇਹੀ ਨਾਲ ਡਿਊਟੀ ਨਿਭਾਉਣਗੇ| ਉਹਨਾਂ ਸਿਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਦੇ ਆਧਾਰ ‘ਤੇ ਕਰਕੇ ਵਿਭਾਗ ਨੇ ਕਾਬਿਲੇ ਤਾਰੀਫ਼ ਕਾਰਜ ਕੀਤਾ ਹੈ|

ਇਸ ਮੌਕੇ ਸੁਖਜੀਤ ਪਾਲ ਸਿੰਘ ਡੀਪੀਆਈ ਸੈਕੰਡਰੀ ਸਿੱਖਿਆ, ਕਰਮਜੀਤ ਸਿੰਘ ਡਿਪਟੀ ਡਾਇਰੈਕਟਰ, ਲਲਿਤ ਘਈ ਸਹਾਇਕ ਡਾਇਰੈਕਟਰ, ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ, ਜਯੋਤੀ ਚਾਵਲਾ ਸਹਾਇਕ ਡਾਇਰੈਕਟਰ, ਸੁਨੀਲ ਕੁਮਾਰ ਸਹਾਇਕ ਡਾਇਰੈਕਟਰ, ਜਯੋਤੀ ਸੋਨੀ ਸਹਾਇਕ ਡਾਇਰੈਕਟਰ ਅਤੇ ਇੰਚਾਰਜ਼ ਸਿਖਲਾਈ ਵਰਕਸ਼ਾਪ, ਸੁਮਨ ਵਾਲੀਆ ਸੁਪਰਡੈਂਟ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ|