ਬਠਿੰਡਾ ਦੇ ਮਾਲ ਰੋਡ ‘ਤੇ ਸ਼ਰਾਰਤੀ ਅਨਸਰਾਂ ਨੇ ਇੱਕ ਵਪਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਵਪਾਰੀ ਨੂੰ ਗੰਭੀਰ ਹਾਲਤ ਵਿੱਚ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕਾਰੋਬਾਰੀ ਦੀ ਪਛਾਣ ਅੰਮ੍ਰਿਤਸਰ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਵਜੋਂ ਹੋਈ ਹੈ। ਹਾਲਾਂਕਿ ਹਸਪਤਾਲ ‘ਚ ਉਸ ਦੀ ਮੌਤ ਹੋ ਗਈ। ਜੋ ਆਪਣੀ ਦੁਕਾਨ ਦੇ ਬਾਹਰ ਕੁਰਸੀ ‘ਤੇ ਬੈਠਾ ਸੀ। ਇਸ ਦੌਰਾਨ ਬਾਈਕ ਸਵਾਰ ਦੋ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਨਾਰਾਜ਼ ਵਪਾਰੀਆਂ ਨੇ ਸੜਕ ਜਾਮ ਕਰ ਦਿੱਤੀ ਹੈ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਪਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ ਹੋ ਗਈ ਹੈ। ਦਿਨ-ਦਿਹਾੜੇ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ।