ਮੋਹਾਲੀ ਨਾਲ ਸਬੰਧਤ ਗੁਰਜਿੰਦਰ ਸਿੰਘ ਵਜੋਂ ਹੋਈ ਸ਼ਨਾਖਤ
ਬਰੈਂਪਟਨ : ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੋਹਾਲੀ ਜ਼ਿਲ੍ਹੇ ਨਾਲ ਸਬੰਧਤ ਗੁਰਜਿੰਦਰ ਸਿੰਘ ਕਾਲਜ ਤੋਂ ਘਰ ਆ ਰਿਹਾ ਸੀ ਜਦੋਂ ਇਕ ਟਰੱਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿਤੀ।

ਗੁਰਜਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝਲਦਿਆਂ ਉਹ ਦਮ ਤੋੜ ਗਿਆ। ਗੁਰਜਿੰਦਰ ਸਿੰਘ ਪਿਛਲੇ ਸਾਲ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। ਪਿੰਡ ਸ਼ੰਭੂ ਕਲਾਂ ਦੇ ਕੁਲਦੀਪ ਸਿੰਘ ਨੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਪੁੱਤ ਨੂੰ ਕੈਨੇਡਾ ਭੇਜਿਆ ਪਰ ਅਣਹੋਣੀ ਨੇ ਸਭ ਕੁਝ ਖੇਰੂੰ ਖੇਰੂੰ ਕਰ ਦਿਤਾ।