ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਸਮਾਣਾ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਤਰਵਿੰਦਰ ਸਿੰਘ ਪਟਿਆਲਾ (ਪਾਤੜਾਂ) ਵਜੋਂ ਹੋਈ ਹੈ। ਉਹ ਅਜੇ 13 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਤਰਵਿੰਦਰ ਸਿੰਘ ਦੀ ਕਾਰ ਨੂੰ ਟਰਾਲੀ ਨੇ ਕੁਚਲ ਦਿੱਤਾ। ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਉਹ ਆਪਣੀ ਪਤਨੀ ਨਾਲ ਕੰਮ ਕਰਨ ਕੈਨੇਡਾ ਗਿਆ ਹੋਇਆ ਸੀ। ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ।
ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਅਜੇ ਕੁਝ ਦੇਰ ਪਹਿਲਾਂ ਹੀ ਉਸ ਦਾ ਭਰਾ ਕੈਨੇਡਾ ਗਿਆ ਸੀ ਤੇ ਉਹ ਆਪਣੀ ਪਤਨੀ ਕੋਲ ਵਿਦੇਸ਼ ਗਿਆ ਸੀ। ਬੀਤੇ ਦਿਨੀਂ ਜਦੋਂ ਉਹ ਕਾਰ ਨਾਲ ਕਿਤੇ ਜਾ ਰਿਹਾ ਸੀ ਇਕ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਭਰਾ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਸਰਕਾਰ ਤੋਂ ਮੰਗ ਹੈ ਕਿ ਭਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।