*ਹਿੰਦੂ-ਸਿੱਖ ਏਕਤਾ ਦੀ ਸਾਂਝ ਨੂੰ ਮਿਲੇਗਾ ਹੋਰ ਬਲ : ਮਨਜੀਤ ਸਿੰਘ ਝੱਮਟ ਅਤੇ ਮੇਜਰ ਸਿੰਘ ਦੇਤਵਾਲ*
ਮੁੱਲਾਪੁਰ ਦਾਖਾ , 24 ਨਵੰਬਰ (ਕੁਲਵਿੰਦਰ ਸਿੰਘ ਚੰਦੀ) : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਕਰੀਬ ਛੇ ਸਾਲ ਬਾਅਦ ਮੁੜ ਗੱਠਜੋੜ ਹੋਣ ਦੀਆਂ ਖ਼ਬਰਾਂ ਨੂੰ ਲੈ ਕੇ ਅਕਾਲੀ ਅਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਦਾਖਾ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਸੇਵਾਦਾਰ ਸ. ਮਨਜੀਤ ਸਿੰਘ ਝੱਮਟ ਅਤੇ ਭਾਜਪਾ ਆਗੂ ਮੇਜਰ ਸਿੰਘ ਦੇਤਵਾਲ ਨੇ ਸਾਂਝੇ ਤੌਰ ’ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਸਮੂਹ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਆਪਸੀ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਅਹਿਮ ਮਹੱਤਵ ਰੱਖਦਾ ਹੈ। ਦੋਵਾਂ ਪਾਰਟੀਆਂ ਦੀ ਸਾਂਝ ਹਿੰਦੂ-ਸਿੱਖ ਏਕਤਾ, ਆਪਸੀ ਭਾਈਚਾਰੇ ਅਤੇ ਪੰਜਾਬ ਦੀ ਬਿਹਤਰੀ ਦੀ ਪ੍ਰਤੀਕ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਂਝ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ।
ਇਸ ਮੌਕੇ ਹਲਕਾ ਦਾਖਾ ਦੀ ਭਾਜਪਾ ਟੀਮ ਵਿੱਚੋਂ ਸੰਜੀਵ ਢੰਡ, ਅੱਬੂ ਰਾਮ ਮਿਸਾਲ, ਅਰੁਣ ਮੋਰੀਆ, ਮੰਗਤ ਭਗਤ, ਪਰਮਿੰਦਰ ਬੰਟੀ, ਵਿਜੈ ਜੈਂਤ, ਸ਼ਹਿਰੀ ਆਗੂ ਨੀਰਜ ਬਾਵਾ, ਪ੍ਰਕਾਸ਼ ਚੱਕ, ਰਵੀ ਪੰਡੋਰੀ ਅਤੇ ਗੌਤਮ ਜੈਨ ਹਾਜ਼ਰ ਸਨ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਦਾਖਾ ਟੀਮ ਵੱਲੋਂ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ, ਸੰਮਤੀ ਮੈਂਬਰ ਬਲਵਿੰਦਰ ਸਿੰਘ, ਸਰਪੰਚ ਸ਼ੈਰੀ ਪੰਡੋਰੀ, ਬਿੱਲਾ ਬੱਲੋਵਾਲ ਸੋਸ਼ਲ ਮੀਡੀਆ ਇੰਚਾਰਜ ਦਾਖਾ, ਕਾਕਾ ਪ੍ਰਧਾਨ ਅਤੇ ਭਲਵਾਨ ਬੱਦੋਵਾਲ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ। ਇਸ ਮੌਕੇ ਸਮੂਹ ਆਗੂਆਂ ਨੇ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।














