ਪੰਜਾਬ ‘ਤੋਂ ਵਿਦੇਸ਼ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਹਰ ਰੋਜ਼ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਜਰਮਨੀ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਵਿਅਕਤੀ ਦੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਉਮਰ 32 ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਰਹਿਣ ਵਾਲਾ ਸੀ। ਅਸ਼ੋਕ ਕੁਮਾਰ 12 ਸਾਲ ਪਹਿਲਾ ਜਰਮਨੀ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।