ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਪਠਾਣਮਾਜਰਾ ਨੂੰ ਇਕ ਪੁਰਾਣੇ ਮਾਮਲੇ ਵਿਚ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪਠਾਣਮਾਜਰਾ ਖਿਲਾਫ ਧਾਰਾ 376 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਗ੍ਰਿਫ਼ਤਾਰੀ ਤੋਂ ਪਹਿਲਾਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੈਨੂੰ ਦਬਾਇਆ ਜਾ ਰਿਹਾ ਹੈ, ਕਿਉਂਕਿ ਮੈਂ ਪੰਜਾਬ ਦੇ ਲੋਕਾਂ ਲਈ ਅਵਾਜ਼ ਚੁੱਕੀ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ, ਬੇਸ਼ੱਕ ਪਾਰਟੀ ਵੱਲੋਂ ਮੇਰੇ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ, ਚਾਹੇ ਮੇਰੇ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਣ ਮੈਨੂੰ ਕੋਈ ਪ੍ਰਵਾਹ ਨਹੀਂ। ਪਠਾਣਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਸਬੰਧੀ ਸ਼ੋਸਲ ਮੀਡੀਆ ਅਕਾਊਂਟ ਫੇਸਬੁੱਕ ’ਤੇ ਜਾਣਕਾਰੀ ਦਿੱਤੀ।