ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਲੈਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਪ ਵਿਧਾਇਕ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਹਰਮੀਤ ਸਿੰਘ ਪਠਾਣਮਾਜਰਾ ਪੁਲਸ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋਇਆ ਦੱਸਿਆ ਜਾ ਰਿਹਾ ਹੈ। SSP ਪਟਿਆਲਾ ਨੇ ਨਿਊਜ਼ 18 ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਸ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਸਥਾਨਕ ਪੁਲਸ ਸਟੇਸ਼ਨ ਲਿਜਾਂਦੇ ਸਮੇਂ, ਪਠਾਨਮਾਜਰਾ ਅਤੇ ਉਸਦੇ ਸਾਥੀਆਂ ਨੇ ਪੁਲਸ ‘ਤੇ ਗੋਲੀਬਾਰੀ ਕੀਤੀ। ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਵੀ ਦੱਸਿਆ ਜਾ ਰਿਹਾ ਹੈ।