ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਨੇੜੇ ਬੀਤੀ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ।

ਦਸਿਆ ਜਾ ਰਿਹਾ ਕਿ ਸਵਿਫਟ ਕਾਰ ਟਾਇਰ ਫਟਣ ਕਾਰਨ ਬੇਕਾਬੂ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ੀਰਾ ਤੋਂ ਸਵਿਫਟ ਕਾਰ (ਪੀਬੀ 29 ਐਕਸ 3133) ਮੱਖੂ ਵੱਲ ਜਾ ਰਹੀ ਸੀ, ਜਿਸ ਵਿਚ 6 ਨੌਜਵਾਨ ਸਨ।

ਇਸੇ ਦੌਰਾਨ ਕਾਰ ਬੇਕਾਬੂ ਹੋ ਕੇ ਨੈਸ਼ਨਲ ਹਾਈਵੇਅ 54 ’ਤੇ ਪਿੰਡ ਖੰਡੂਰ ਨੇੜੇ ਕਰਾਊਨ ਕੈਸਲ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਕੇ ਪਲਟ ਗਈ। ਜਿਸ ‘ਚ ਪੰਜ ਨੌਜਵਾਨਾਂ ਦੀ ਹੀ ਮੌਤ ਹੋ ਗਈ ਜਦਕਿ ਇਕ ਨੂੰ ਗੰਭੀਰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।