ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਲਏ ਗਏ ਫੈਸਲੇ ਦੀ ਕੀਤੀ ਸ਼ਲਾਘਾ, ਜਥੇਦਾਰ ਧਾਮੀ ਨੂੰ ਮੁੜ ਪ੍ਰਧਾਨ ਚੁਣੇ ਜਾਣ ’ਤੇ ਵੀ ਦਿੱਤੀ ਵਧਾਈ

ਟੁਰਾਟੋਂ, 23 ਨਵਬੰਰ ( ਕੁਲਵਿੰਦਰ ਸਿੰਘ ਚੰਦੀ ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਐਗਜ਼ੈਕਟਿਵ ਕਮੇਟੀ ਦੇ ਮੈਂਬਰਾਂ ਦੀ ਹਾਲ ਹੀ ਵਿੱਚ ਹੋਈ ਚੋਣ ਦੌਰਾਨ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਚੁਣੇ ਜਾਣ ’ਤੇ ਕੈਨੇਡਾ ਵੱਸਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਕੈਨੇਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਿਰਵੈਰ ਸਿੰਘ ਸੋਤਰਾ ਸਮੇਤ ਐਨਆਰਆਈ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣਾ ਪਾਰਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਪੰਥਕ ਯੋਗਦਾਨ ਦਾ ਸਨਮਾਨ ਹੈ।

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਜਥੇਦਾਰ ਬਲਵਿੰਦਰ ਸਿੰਘ ਭੂੰਦੜ, ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ, ਕੈਨੇਡਾ ਤੋਂ ਪਾਰਟੀ ਦੇ ਸੀਨੀਅਰ ਆਗੂ ਨਿਰਵੈਰ ਸਿੰਘ ਸੋਤਰਾ, ਗੁਰਪ੍ਰੀਤ ਸਿੰਘ ਝੱਬਰ, ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਚੁਣੇ ਗਏ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਈਕਮਾਂਡ ਵੱਲੋਂ ਪੰਥਕ ਸ਼ਖ਼ਸੀਅਤਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸ਼ਲਾਘਾਯੋਗ ਕਦਮ ਹੈ। ਇਸ ਨਾਲ ਪਾਰਟੀ ਦੀਆਂ ਪੰਥਕ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਵੀ ਖੁਸ਼ੀ ਦੀ ਭਾਵਨਾ ਪੈਦਾ ਹੋਈ ਹੈ।

ਇਸ ਮੌਕੇ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਚੁਣੇ ਜਾਣ ’ਤੇ ਵਧਾਈ ਦੇਣ ਵਾਲਿਆਂ ਵਿੱਚ ਕੁਲਵਿੰਦਰ ਸਿੰਘ ਸਰਾਏ, ਮਨਜੀਤ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਆਲਮਗੀਰ, ਹਰਵਿੰਦਰ ਸਿੰਘ ਸਿੱਧੂ, ਅਮਨ ਚੋਲਾ ਸਾਹਿਬ, ਪ੍ਰਭਜੋਤ ਸਿੰਘ ਸੰਧੂ, ਅਵਤਾਰ ਸਿੰਘ ਗਰੇਵਾਲ, ਹਰਵਿੰਦਰ ਸਿੰਘ ਬਰਾੜ, ਸ਼ਰਨਜੀਤ ਸਿੰਘ ਸੰਘਾ, ਸੰਨੀ ਜੋਗੇਵਾਲ, ਹਰਜੀਤ ਸਿੰਘ ਮੇਹਲੋ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਗਜੀਤ ਸਿੰਘ ਤਤਲਾ, ਗੁਰਦਿੱਤ ਸਿੰਘ ਢਿੱਲੋਂ, ਪਰਮਾਤਮਾ ਸਿੰਘ ਸਿੱਧੂ, ਹਰਜੀਤ ਸਿੰਘ ਭੁੱਲਰ ਅਤੇ ਰਮਨ ਧਾਲੀਵਾਲ ਆਦਿ ਸ਼ਾਮਲ ਹਨ।

ਉਨ੍ਹਾਂ ਸਮੂਹ ਆਗੂਆਂ ਨੇ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਧਾਰਮਿਕ ਅਤੇ ਪੰਥਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਵੀ ਵਧਾਈ ਦਿੰਦਿਆਂ ਉਨ੍ਹਾਂ ਦੀ ਅਗਵਾਈ ਹੇਠ ਸੰਸਥਾ ਦੀ ਚੜ੍ਹਦੀ ਕਲਾ ਅਤੇ ਪੰਥਕ ਕਾਰਜਾਂ ਦੀ ਕਾਮਨਾ ਕੀਤੀ।