ਮਿਲਾਨ (ਦਲਜੀਤ ਮੱਕੜ) ਗੁਰਦੁਆਰਾ ਸਿੰਘ ਸਭਾ ਨੋਵੇਲਾਰਾ (ਰਿਜੋਇਮੀਲੀਆ) ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਅਮ੍ਰਿੰਤ ਸੰਚਾਰ 13 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਦੱਸਿਆਂ ਕਿ 13 ਜਨਵਰੀ ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਅਮ੍ਰਿੰਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਹ ਮਹਾਨ ਅੰਮ੍ਰਿਤ ਸੰਚਾਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਯੁਨੀਅਨ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਵਿੱਚਲੀ ਸੰਗਤ ਨੂੰ ਬੇਨਤੀ ਕਰਦਿਆ ਕਿਹਾ ਕਿ ਵੱਧ ਤੋਂ ਵੱਧ ਪਰਿਵਾਰ ਅਮ੍ਰਿੰਤ ਸੰਚਾਰ ਲਈ ਆਪਣਾ ਨਾਮ ਲਿਖਵਾਉਣ ਅਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਅਮ੍ਰਿੰਤ ਸੰਚਾਰ ਦਾ ਲਾਹਾ ਲੈਣ ਅਤੇ ਗੁਰੁ ਵਾਲੇ ਬਣਨ। ਉਹਨਾਂ ਕਿਹਾ ਕਿ ਜਿਹਨਾਂ ਨੇ ਵੀ ਅਮ੍ਰਿੰਤ ਪਾਣ ਕਰਨਾ ਹੈ। ਉਹ ਕੇਸ਼ੀ ਇਸ਼ਨਾਨ ਕਰਕੇ ਸਮੇ ਸਿਰ ਗੁਰਦੁਆਰਾ ਪਹੁੰਚਣ ।ਉਹਨਾਂ ਕਿਹਾ ਕਿ ਅੰਮ੍ਰਿਤ ਅਭਿਲਾਖੀਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਕਰਾਰ ਭੇਟਾ ਰਹਿਤ ਦਿੱਤੇ ਜਾਣਗੇ।ਇਸ ਮੌਕੇ ਗੁਰੁ ਦਾ ਲੰਗਰ ਅਤੱੁਟ ਵਰਤਾਇਆ ਜਾਵੇਗਾ।