ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ 10 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਗਏ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਨਾਜ਼ਮ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਬਠਿੰਡੇ ਦੇ ਪਿੰਡ ਦੂਨੇਵਾਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੋਣਹਾਰ ਵਿਦਿਆਰਥੀ ਵਰਿੰਦਰ ਸਿੰਘ ਉਚੇਰੀ ਪੜ੍ਹਾਈ ਕਰਨ ਵਾਸਤੇ 10-11 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਜਿਥੇ ਬੀਤੀ ਸ਼ਾਮ ਉਹ ਆਪਣੇ ਘਰ ਵਿਚ ਹੀ ਸੀ ਕਿ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬੁਰੀ ਤਰ੍ਹਾਂ ਸਦਮੇ ’ਚ ਹੈ। ਪਰਿਵਾਰ ਨੇ ਉਸ ਦੀ ਲਾਸ਼ ਨੂੰ ਜਲਦੀ ਪਿੰਡ ਲਿਆਉਣ ਲਈ ਪੰਜਾਬ ਸਰਕਾਰ ਕੋਲ ਬੇਨਤੀ ਕੀਤੀ। ਮ੍ਰਿਤਕ ਵਰਿੰਦਰ ਸਿੰਘ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣਾ ਛੋਟਾ ਭਰਾ ਛੱਡ ਗਿਆ।