ਲੁਧਿਆਣਾ: ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਬੱਢੇ ਨਾਲੇ ਦੀ ਸਫਾਈ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਤੋੜ ਦਿੱਤਾ ਹੈ। ਵਿਧਾਇਕ ਨੇ ਅਧਿਕਾਰੀਆਂ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਵਿਧਾਇਕ ਗੁਰਪ੍ਰੀਤ ਗੋਗੀ ਦਾ ਕਹਿਣਾ ਹੈ ਕਿ 650 ਕਰੋੜ ਦੀ ਲਾਗਤ ਵਾਲਾ ਪ੍ਰੋਜੈਕਟ ਸੀ ਜੋ ਤੋੜਨਾ ਪਿਆ ਕਿਉਂਕਿ ਅਧਿਕਾਰੀ ਕੋਈ ਕੰਮ ਨਹੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪ੍ਰੋਜੈਕਟ ਤਹਿਤ ਬੁੱਢੇ ਨਾਲੇ ਦੀ ਸਫਾਈ ਹੋਣੀ ਸੀ ਪਰ ਹਲੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਹੋਈ।
ਵਿਧਾਇਕ ਦਾ ਕਹਿਣਾ ਹੈ ਕਿ ਲੋਕਾਂ ਦੀਆਂ ਗੱਲਾਂ ਸੁਣਨ ਤੋਂ ਬਾਅਦ ਇਹ ਨੀਂਹ ਪੱਥਰ ਤੋੜ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 18 ਮਈ 2022 ਨੂੰ ਇਸ ਦਾ ਨੀਂਹ ਪੱਥਰ ਰੱਖਿਆ ਸੀ।