ਮਿਲਾਨ ਇਟਲੀ  ( ਸਾਬੀ ਚੀਨੀਆ ) ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਵਿਖੇ ਤਿੰਨ ਰੋਜਾਂ ਗੁਰਮਿਤ ਸਮਾਗਮ ਕਰਵਾਏ ਗਏ। ਇਸ ਸਮਾਗਮ ਵਿਚ ਤਿੰਨੋਂ ਦਿਨ ਸਿੱਖ ਸੰਗਤਾਂ ਦੂਰੋਂ ਨੇੜਿਓ ਪਹੁੱਚ ਕਿ ਨਤਮਸਕ ਹੋਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਦਿਆਂ ਹਾਜ਼ਰੀਆਂ ਭਰਦਿਆਂ ਆਪਣਾ ਜੀਵਨ ਸਫਲਾ ਬਣਾਇਆ ਅਖਰੀਲੇ ਦਿਨ ਆਖੰਠ ਪਾਠ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਵਿਚ ਸਥਾਨਿਕ ਕੀਰਤਨੀ ਜੱਥਿਆ ਤੋਂ ਇਲਾਵਾ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣੇ ਵਾਲਿਆਂ ਵੱਲੋ ਪੰਡਾਲ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਨਾਲ ਸਬੰਧ ਵਿਚਾਰਾਂ ਕਰਦਿਆਂ ਗੌਰਵਮਈ ਇਤਿਹਾਸ ਸ਼ਰਵਣ ਕਰਵਾਉਂਦਿਆਂ ਆਖਿਆ ਕਿ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਚੰਗੀ ਸਿੱਖਿਆ ਦਿਵਾਉਣੀ ਚਾਹੀਦੀ ਹੈ ਤਾਂ ਜੋ ਬੱਚੇ ਪੜ੍ਹ ਲਿਖਕੇ ਦੇਸ਼ ਕੌਮ ਦਾ
ਨਾਂ ਰੌਸ਼ਨ ਕਰ ਸਕਣ ।
ਉਨਾਂ ਜ਼ੋਰ ਦਿੰਦਿਆ ਆਖਿਆ ਕਿ ਨੌਜਵਾਨਾਂ ਨੂੰ ਮਾੜੀ ਸੰਗਤ ਦੇ ਪ੍ਰਭਾਵ ਤੋਂ ਬਚਾਉਣ ਲਈ ਆਪੋ ਆਪਣੇਘਰਾਂ ਵਿਚ ਸਿੱਖੀ ਵਾਲਾ ਮਾਹੌਲ ਬਣਾਕੇ ਰੱਖੋ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਈਆਂ ਸੰਗਤਾਂ ਦਾ ਧੰਨਵਾਦ ਕਰਨ ਉਪਰੰਤ ਆਏ ਹੋਏ ਜੱਥਿਆ ਨੂੰ ਵੀ ਸਨਮਾਨਿਤ ਕੀਤਾ ਗਿਆ ਇਸ ਮੌਕੇ ਛੋਟੇ ਛੋਟੇ ਬੱਚਿਆਂ ਵੱਲੋ ਵੀ ਕਵੀਸ਼ਰੀ ਵਾਰਾਂ ਨਾਲ ਹਾਜ਼ਰੀਆਂ ਭਰੀਆਂ ਗਈਆਂ ।