ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਉਹ SGPC ਮੈਂਬਰ ਰਹਿਣਗੇ ਪਰ ਅਕਾਲੀ ਦਲ ਤੋਂ ਅਸਤੀਫ਼ਾ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦੀ ਗੱਲ ਕਹੀ ਹੈ। ਮਨਜੀਤ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਕ ਫੇਸਬੁੱਕ ਪੋਸਟ ਵੀ ਸਾਂਝੀ ਕੀਤੀ ਹੈ। ਜਿਸ ਵਿਚ ਉਹਨਾਂ ਨੇ ਲਿਖਿਆ ਕਿ ”ਮੇਰਾ ਬਾਦਲ ਪਰਿਵਾਰ ਤੋਂ ਅਸਤੀਫ਼ਾ। ਭਾਈ ਅੰਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਦੀ ਹਮਾਇਤ ਦਾ ਐਲਾਨ।”














