ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਵੱਲੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੋਂ ਲੋਕ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ। ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਪਛਾਣ ਲਵਜੀਤ, ਗੁਰਸੇਵਕ ਤੇ ਬਹਾਦੁਰ ਖਾਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਪਿਸਤੌਲ, 15 ਕਾਰਤੂਸ ਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਕੀਤੀ ਹੈ।

ਜਾਣਕਾਰੀ ਮੁਤਾਬਕ ਇਹ ਮੋਹਾਲੀ ਵਿਚ ਰੇਕੀ ਕਰ ਰਹੇ ਹਨ। ਇਨ੍ਹਾਂ ਨੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ ਪਰ ਪੁਲਿਸ ਨੇ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਤਿੰਨਾਂ ਤੋਂ ਪੱਛਗਿਛ ਕਰ ਰਹੀ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਕ.ਤ.ਲ, ਡਕੈਤੀ, ਅ.ਸਲਾ ਐਕਟ ਸਣੇ ਕਈ ਮਾਮਲਿਆਂ ‘ਚ ਲੋੜੀਂਦੇ ਸਨ ।


ਜਾਣਕਾਰੀ ਮੁਤਾਬਕ ਇਹ ਤਿੰਨੋਂ ਲੋਕ ਮੋਹਾਲੀ ਵਿਚ ਆਪਣੀ ਪਛਾਣ ਲੁਕਾ ਕੇ ਰਹਿ ਰਹੇ ਸਨ। ਇਨ੍ਹਾਂ ਨੇ ਫਰਜ਼ੀ ਆਈਡੀ ਕਾਰਡ ਬਣਵਾਏ ਹੋਏ ਹਨ। ਕਿਸੇ ਨੂੰ ਆਪਣੇ ਅਸਲੀ ਰੂਪ ਬਾਰੇ ਨਹੀਂ ਦੱਸਦੇ ਹਨ ਪਰ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਫਰਜ਼ੀ ਆਈਡੀ ਕਾਰਡ ਵੀ ਬਰਾਮਦ ਕਰ ਲਏ ਹਨ। ਪੁਲਿਸ ਹੁਣ ਇਨ੍ਹਾਂ ਲੋਕਾਂ ਦੀ ਪਛਾਣ ਕਰ ਰਹੀ ਹੈ।