ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਸਥਿਰਤਾ ਅਤੇ ਸੁਰੱਖਿਆ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਹੱਕ ਵਿੱਚ ਹਨ। ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੇ ਮਾੜੇ ਪ੍ਰਦਰਸ਼ਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਕੋਲ ਮਜ਼ਬੂਤ ਜ਼ਮੀਨੀ ਅਧਾਰ ਨਹੀਂ ਹੈ ਤੇ ਉਹ ਇਕੱਲਿਆਂ ਚੋਣਾਂ ਨਹੀਂ ਜਿੱਤ ਸਕਦੀ।
ਦੂਜੇ ਪਾਸੇ ਨਵੇਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਕਾਲੀ ਦਲ ਨਾਲ ਕਿਸੇ ਵੀ ਗੱਠਜੋੜ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸਾਰੀਆਂ 117 ਸੀਟਾਂ ‘ਤੇ ਇਕੱਲੇ ਚੋਣ ਲੜੇਗੀ।
ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਭਾਜਪਾ ਦੇ ਕਾਰਜ ਸੱਭਿਆਚਾਰ ਦੀ ਤੁਲਨਾ ਕਰਦੇ ਹੋਏ ਕੈਪਟਨ ਕਿਹਾ, “ਮੈਂ ਤਿੰਨ ਵਾਰ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾਈ, ਅਤੇ ਉੱਥੇ ਹਮੇਸ਼ਾ ਮੇਰੇ ਨਾਲ ਸਲਾਹ-ਮਸ਼ਵਰਾ ਕੀਤਾ ਜਾਂਦਾ ਸੀ। ਪਰ ਭਾਜਪਾ ਦਾ ਕਲਚਰ ਬਿਲਕੁਲ ਵੱਖਰਾ ਹੈ। ਇੱਥੇ, ਫੈਸਲੇ ਉੱਪਰੋਂ ਆਉਂਦੇ ਹਨ, ਕਿਸੇ ਨਾਲ ਸਲਾਹ ਨਹੀਂ ਕੀਤੀ ਜਾਂਦੀ।”
ਕੈਪਟਨ ਨੇ ਕਿਹਾ ਕਿ ਹੁਣ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਵਾਲ ਹੀ ਨਹੀਂ ਉੱਠਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਬਹੁਤ ਮਿਹਨਤ ਕਰ ਰਹੀ ਹੈ। ਉਹ ਭਾਜਪਾ ਵਿੱਚ ਹੀ ਰਹੇਗੀ ਅਤੇ ਕੰਮ ਕਰੇਗੀ। ਉਹ ਖੁਦ ਵੀ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਅੰਦਰ ਹੀ ਵੰਡੀ ਹੋਈ ਹੈ ਅਤੇ ਕਾਂਗਰਸ ਕੋਲ ਵੀ ਸਰਕਾਰ ਬਣਾਉਣ ਦੀ ਕੋਈ ਸੰਭਾਵਨਾ ਨਹੀਂ ਹੈ।
ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਇਹ ਫੈਸਲਾ ਸਿਰਫ਼ ਦੋ ਦਿਨ ਪਹਿਲਾਂ ਲਿਆ ਗਿਆ ਹੈ, ਪਰ ਇਸ ਦੇ ਨਤੀਜੇ ਆਉਣ ਵਾਲੇ ਦਿਨਾਂ ਵਿੱਚ ਦਿਖਾਈ ਦੇਣਗੇ, ਜਿਹੜੇ ਲੋਕ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸ਼ਾਮਲ ਹਨ, ਉਹ ਇਸ ਤੋਂ ਪ੍ਰਭਾਵਿਤ ਅਤੇ ਦੁਖੀ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਵਰਗੇ ਸੱਤਾ ਦੇ ਲੰਬੇ ਸਮੇਂ ਤੋਂ ਮਜ਼ਬੂਤ ਥੰਮ੍ਹ ਰਹੇ ਹਨ।
