ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਸ਼ਾਮਲ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸਲੁ ਦਾ ਨਾਂ ਵੀ ਹੈ।
ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹਾ ਪੱਤਰ ਮਿਲਿਆ ਹੈ। ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਇਨ੍ਹਾਂ ਪੱਤਰਾਂ ਵਿਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।
ਭਾਜਪਾ ਦੇ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲਣ ਜਾ ਰਹੇ ਹਨ। ਉਹ ਆਪਣੀ ਕਿਸਮ ਦਾ ਨਵਾਂ ਕੇਸ ਹੈ। ਹਾਸਲ ਜਾਣਕਾਰੀ ਮੁਤਾਬਕ ਪੱਤਰ ਭੇਜਣ ਵਾਲੇ ਨੇ ਪ੍ਰਮੁੱਖਤਾ ਨਾਲ ਚਾਰ ਅਹਿਮ ਨੁਕਤੇ ਉਠਾਏ ਹਨ। ਪੱਤਰ ਮਿਲਣ ਤੋਂ ਬਾਅਦ ਪਾਰਟੀ ਆਗੂ ਵੀ ਹੈਰਾਨ ਹਨ। ਇਸ ਤਰ੍ਹਾਂ ਦੀ ਸਥਿਤੀ ਪਹਿਲਾਂ ਕਦੇ ਪੈਦਾ ਨਹੀਂ ਹੋਈ।