ਦਿੱਲੀ ਦੇ 3 ਸਕੂਲਾਂ ਤੇ ਇਕ ਕਾਲਜ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਅਹਿਤਿਆਤ ਵਜੋਂ ਸਕੂਲਾਂ ਨੂੰ ਖਾਲੀ ਕਰਾ ਦਿੱਤਾ ਗਿਆ ਹੈ। ਇਨ੍ਹਾਂ ਸਕੂਲਾਂ ਵਿਚ ਦਿੱਲੀ ਪਬਲਿਕ ਸਕੂਲ, ਮਾਡਰਨ ਕਾਨਵੈਂਟ ਤੇ ਸ਼੍ਰੀਰਾਮ ਸਕੂਲ ਦਾ ਨਾਂ ਸ਼ਾਮਲ ਹੈ। ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਸਕੂਲ ਅੰਦਰ ਬੰਬ ਹੋਣ ਦੀ ਸੂਚਨਾ ਮਿਲੀ ਸੀ। ਦਿੱਲੀ ਪੁਲਿਸ, ਬੰਬ ਨਿਰੋਧਕ ਦਸਤੇ ਤੇ ਡੌਗ ਸਕੁਐਡ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਤੇ ਤਲਾਸ਼ੀ ਮੁਹਿੰਮ ਜਾਰੀ ਹੈ।