ਬ੍ਰਾਜ਼ੀਲ ’ਚ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਸਾਓ ਪਾਓਲੋ ਦੇ ਬਾਹਰਵਾਰ ਇਕ ਬੋਏਪਾਸ ਏਅਰਲਾਈਨ ਦਾ ਏ.ਟੀ.ਆਰ. 72 ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ ਹੈ।
ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਹਾਜ਼ ਹਾਦਸੇ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਦੀ ਐਕਸ ’ਤੇ ਇਕ ਵੀਡੀਓ ਵਿਚ, ਉਨ੍ਹਾਂ ਸਾਰੇ ਲੋਕਾਂ ਨੂੰ ਇਕ ਮਿੰਟ ਦਾ ਮੌਨ ਰੱਖਣ ਲਈ ਕਿਹਾ ਹੈ। ਉਨ੍ਹਾਂ ਬੀਤੀ ਸ਼ਾਮ ਤੋਂ ਤਿੰਨ ਦਿਨ ਤੱਕ ਸ਼ੋਕ ਦੀ ਘੋਸ਼ਣਾ ਕੀਤੀ ਹੈ। ਜਾਣਕਾਰੀ ਅਨੁਸਾਰ ਜਹਾਜ਼ ਵਿਚ 58 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ।
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਬ੍ਰਾਜ਼ੀਲ ਦੀ ਖੇਤਰੀ ਏਅਰਲਾਈਨ VOEPASS ਦਾ ਹਵਾਈ ਜਹਾਜ਼ 2283-PS-VPB ਕਰੈਸ਼ ਹੋ ਗਿਆ ਹੈ। ਜਹਾਜ਼ ਨੇ ਕੈਸਕੇਵਲ ਤੋਂ ਗੁਆਰੁਲਹੋਸ ਹਵਾਈ ਅੱਡੇ ਲਈ ਉਡਾਣ ਭਰੀ, ਜਿਸ ਵਿਚ 61 ਲੋਕ ਸਵਾਰ ਸਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਪਿੱਛੇ ਕੀ ਕਾਰਨ ਹੈ।
ਇੱਕ ਬਿਆਨ ਵਿੱਚ ਏਅਰਲਾਈਨ ਨੇ ਕਿਹਾ ਕਿ ਜਹਾਜ਼ ਵਿੱਚ ਸਵਾਰ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ।