ਕਰਨਾਟਕ : ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਟਲ ਗਿਆ ਅਤੇ ਕਈ ਜਾਨਾਂ ਬਚ ਗਈਆਂ ਹਨ। ਦਰਅਸਲ ਜ਼ਿਲ੍ਹੇ ਵਿੱਚ ਇੱਕ ਨਿੱਜੀ ਬੱਸ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ। ਖੌਫਨਾਕ ਗੱਲ ਇਹ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਇਸ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ ਹੈ। ਇਸ ਹਾਦਸੇ ‘ਚ 10 ਤੋਂ ਵੱਧ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ।
ਬੱਸ ਦੇ ਕੰਟਰੋਲ ਤੋਂ ਬਾਹਰ ਹੋ ਕੇ ਪੁਲ ਤੋਂ ਹੇਠਾਂ ਡਿੱਗਣ ਦੀ ਘਟਨਾ ਸ਼ਿਵਮੋਗਾ ਜ਼ਿਲੇ ਦੇ ਭਦਰਾਵਤੀ ਤਾਲੁਕਾ ‘ਚ ਸਥਿਤ ਵੀਰਪੁਰਾ ਪਿੰਡ ਦੇ ਕਾਗੇਹੱਲਾ ਤੋਂ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਵੀ ਯਾਤਰੀ ਦੀ ਜਾਨ ਨਹੀਂ ਗਈ। ਬੱਸ ਵਿੱਚ 40 ਤੋਂ ਵੱਧ ਯਾਤਰੀ ਸਵਾਰ ਸਨ। ਇਹ ਬੱਸ ਦਾਵਾਂਗੇਰੇ ਜ਼ਿਲ੍ਹੇ ਦੇ ਚੰਨਾਗਿਰੀ ਤੋਂ ਭਦਰਾਵਤੀ ਵੱਲ ਜਾ ਰਹੀ ਸੀ।
ਕਰਨਾਟਕ ਦੇ ਸ਼ਿਵਮੋਗਾ ‘ਚ ਬੱਸ ਹਾਦਸੇ ‘ਚ 10 ਤੋਂ ਵੱਧ ਯਾਤਰੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਸਾਰੇ ਜ਼ਖ਼ਮੀਆਂ ਨੂੰ ਪ੍ਰਸ਼ਾਸਨ ਵੱਲੋਂ ਭਦਰਵਤੀ ਤਾਲੁਕਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਮਾਮਲਾ ਭਦਰਾਵਤੀ ਦਿਹਾਤੀ ਥਾਣੇ ਅਧੀਨ ਆਉਂਦਾ ਹੈ। ਪੁਲਿਸ ਨੇ ਇਸ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
