ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਆਗੂ ਅਮਰਜੀਤ ਸਿੰਘ ਸੰਦੋਆ ਬਾਰੇ ਕਿਹਾ ਕਿ ਆਗੂ ਅਮਰਜੀਤ ਸਿੰਘ ਸੰਦੋਆ, ਜਿਸ ਨੂੰ 5 ਸਾਲ ਪਹਿਲਾਂ ਕੈਨੇਡਾ ਵਿਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ, ਨੂੰ ਟੋਰਾਂਟੋ ਹਵਾਈ ਅੱਡੇ ’ਤੇ ਇਕ ਵਾਰ ਫਿਰ 7 ਘੰਟੇ ਪੁੱਛਗਿੱਛ ਲਈ ਰੋਕਿਆ ਗਿਆ, ਜਿਸ ਕਾਰਨ ਅੰਤਰਰਾਸ਼ਟਰੀ ਨਕਸ਼ੇ ’ਤੇ ਦੇਸ਼ ਸ਼ਰਮਸਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਖ਼ਤ ਨਿੰਦਣਯੋਗ ਹੈ ਕਿ ਆਗੂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਸ ਦੇ ਨਾਲ ਬਦਤਮੀਜ਼ੀ ਦੇ ਮਾਮਲੇ ਵਿਚ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਉਸ ਦੀ ਸੁਰੱਖਿਆ ਕੀਤਕੀ ਗਈ। ਉਨ੍ਹਾਂ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀ ਆਗੂ ਨੂੰ ਤੁਰੰਤ ਬਲੈਕ ਲਿਸਟ ਕੀਤਾ ਜਾਵੇ।