Category : ਇੰਡੀਆ

ਨਵੀਂ ਦਿੱਲੀ, 12 ਜਨਵਰੀ ਥਲ ਸੈਨਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਅੱਜ ਕਿਹਾ ਕਿ ਭਾਰਤੀ ਫੌਜ ਪੂਰਬੀ ਲੱਦਾਖ ਵਿੱਚ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨਾਲ ਪੂਰੀ ਦ੍ਰਿੜਤਾ ਤੇ ਮਜ਼ਬੂਤੀ ਨਾਲ ਮੁਕਾਬਲਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅਸਲ ਕੰਟਰੋਲ ਰੇਖਾ ਦੇ ਨਾਲ ਸਰਹੱਦੀ ਇਲਾਕਿਆਂ ਵਿੱਚ ਭਾਰਤ ਫੌਜ ਦੀਆਂ ਤਿਆਰੀਆਂ ਸਿਖਰਲੇ ਪੱਧਰ ਦੀਆਂ ਹਨ। ਇਸੇ ਦੌਰਾਨ ਜਨਰਲ ਨਰਵਾਣੇ ਨੇ ਕਿਹਾ ਕਿ ਨਾਗਾਲੈਂਡ ਗੋਲੀਬਾਰੀ ਘਟਨਾ ਦੀ ਜਾਂਚ ਰਿਪੋਰਟ ਕੁਝ ਦਿਨਾਂ ਵਿਚ ਆਉਣ ਦੀ ਆਸ ਹੈ। ਰਿਪੋਰਟ ਮਿਲਣ ਤੋਂ ਬਾਅਦ ਇਸ ਸਬੰਧੀ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਥਲ ਸੈਨਾ ਦਿਵਸ ਤੋਂ ਇਕ ਦਿਨ ਪਹਿਲਾਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਜਨਰਲ ਨਰਵਾਣੇ ਨੇ ਮੰਨਿਆ ਕਿ ਪੂਰਬੀ ਲੱਦਾਖ ਵਿੱਚ ਟਕਰਾਅ ਵਾਲੇ ਕੁਝ ਖੇਤਰਾਂ ਵਿੱਚੋਂ ਭਾਰਤੀ ਸਲਾਮਤੀ ਦਸਤਿਆਂ ਨੂੰ ਯੁਜ਼ਵਕਤੀ ਤੌਰ ’ਤੇ ਪਿੱਛੇ ਹਟਾਇਆ ਗਿਆ ਹੈ, ਪਰ ਇਸ ਦਾ ਇਹ ਅਰਥ ਬਿਲਕੁਲ ਨਹੀਂ ਕਿ ‘ਖ਼ਤਰਾ ਟਲ ਗਿਆ ਹੈ।’ ਜਨਰਲ ਨਰਵਾਣੇ ਨੇ ਇਹ ਟਿੱਪਣੀਆਂ ਅਜਿਹੇ ਮੌਕੇ ਕੀਤੀਆਂ ਹਨ, ਜਦੋਂ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਦੇ ਨਾਲ ਚੀਨ ਵਾਲੇ ਪਾਸੇ ਚੁਸ਼ੂਲ-ਮੋਲਡੋ ਮੀਟਿੰਗ ਪੁਆਇੰਟ ’ਤੇ ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਕਮਾਂਡਰ ਪੱਧਰ ਦੀ 14ਵੇਂ ਗੇੜ ਦੀ ਗੱਲਬਾਤ ਜਾਰੀ ਹੈ।
12th January 2022
Exit mobile version