ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪਿਛਲੇ ਚਾਰ ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਹੋਈ ਹੈ। ਮੀਟਿੰਗ ਕਰੀਬ ਦੋ ਘੰਟੇ ਚੱਲੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਪੰਜਾਬ ਭਵਨ ਤੋਂ ਨਿਕਲ ਗਏ ਹਨ।

ਇਸ ਮੀਟਿੰਗ ‘ਚ ਖੇਤੀ ਨੀਤੀ ਸਮੇਤ ਤਮਾਮ ਮੁੱਦਿਆਂ ‘ਤੇ ਚਰਚਾ ਹੋਈ ਹੈ। ਉਗਰਾਹਾਂ ਧੜੇ ਨਾਲ ਵੱਖ -ਵੱਖ ਮੁੱਦਿਆਂ ‘ਤੇ ਚਰਚਾ ਹੋਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਸਾਜਗਾਰ ਮਾਹੌਲ ‘ਚ ਹੋਈ ਹੈ। CM ਭਗਵੰਤ ਮਾਨ ਨੇ ਵਨ ਟਾਇਮ ਸੈਟਲਮੈਂਟ ਸਕੀਮ ਦੀ ਹਾਮੀ ਭਰੀ ਹੈ।