ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਕੀਤਾ ਹੈ। ਮੁੱਖ ਮੰਤਰੀ ਨੇ ਐਡਟੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦਾ ਵਲੰਟੀਅਰ ਦੱਸਿਆ ਹੈ ਤੇ ਪੁੱਛਿਆ ਹੈ ਕਿ ਬੀਬਾ ਹਰਸਿਮਰਤ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਧਾਮੀ ਜੀ ਕੁਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ।
ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ
”ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ਼੍ਰੀ ਹਰਜਿੰਦਰ ਧਾਮੀ ਜੀ (SGPC) ਕੁਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਵਿੱਚ ਦਖਲ ਨਾ ਦੇਵੇ..”
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਰੈਲੀ ਵਿਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਅਕਾਲੀ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਿਹਾ ਸੀ। ਇਸ ਤੋਂ ਬਾਅਦ ਪੰਜਾਬ ਵਿਚ ਅਕਾਲੀ ਦਲ ਦੀ ਤੱਕੜੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਹਰਸਿਮਰਤ ਬਾਦਲ ਦੇ ਇਸ ਬਿਆਨ ‘ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਾਫੀ ਭੜਕੇ ਸੀ।